ਪੁਲੀਸ ਥਾਣਾ ਝੰਡੇਰ ਅਧੀਨ ਆਉਂਦੇ ਪਿੰਡ ਸੰਗਤਪੁਰਾ ਵਿਖੇ ਬੀ.ਡੀ.ਐਸ ਨਾਮ ਦੇ ਇਕ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ ਪਿਸਤੌਲ ਦੀ ਨੋਕ ਤੇ ਤਿੰਨ ਹਥਿਆਰਬੰਦ ਲੁਟੇਰਿਆਂ ਵੱਲੋਂ 5 ਹਜਾਰ ਰੁਪਏ ਦੀ ਖੋਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ । ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਝੰਡੇਰ ਦੇ ਐਸਐਚਓ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਅੱਜ ਸ਼ਾਮ ਤਿੰਨ ਹਥਿਆਰਬੰਦ ਲੁਟੇਰੇ ਜੋ ਕਿ ਸਿਰੋਂ ਮੋਨੇ ਸਨ, ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ਤੇ ਸਵਾਰ ਸਨ ਜਿਸ ਦੀ ਨੰਬਰ ਪਲੇਟ ਤੇ ਮਿੱਟੀ ਮਲੀ ਹੋਈ ਸੀ ਓਹ ਪੰਪ ਤੇ ਤੇਲ ਪਾਉਣ ਦੇ ਬਹਾਨੇ ਆਏ ਤੇ ਉਨ੍ਹਾਂ ਵੱਲੋਂ ਪਿਸਤੌਲ ਨਾਲ ਇਕ ਹਵਾਈ ਫਾਇਰ ਕਰ ਦਹਿਸ਼ਤ ਪਾ ਕੇ ਕਰਿੰਦਿਆਂ ਕੋਲੋਂ ਪੰਜ ਹਜ਼ਾਰ ਰੁਪਏ ਦੀ ਨਗਦੀ ਖੋਹ ਲਏ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੁਲਸ ਵਲੋਂ ਮਾਮਲਾ ਦਰਜ ਕਰ ਲਿਆ ਹੈ ਅਤੇ ਸੀ ਸੀ ਟੀ ਵੀ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ ਜਦ ਕਿ ਦੋਸ਼ੀਆਂ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
No comments:
Post a Comment